
ਛੇਹਰਟਾ ਪ੍ਰੈਸ ਵੈਲਫੇਅਰ ਸੋਸਾਇਟੀ ਦੇ ਵੱਲੋਂ ਸਵਰਨ ਸਿੰਘ ਭਗਤ ਨੂੰ ਸੁਸਾਇਟੀ ਦੇ ਦਫਤਰ ਦਾ ਨਵਾਂ ਇੰਚਾਰਜ ਨਿਯੁਕਤ ਕੀਤਾ ਗਿਆ ਇਸ ਮੌਕੇ ਤੇ ਅੱਜ ਡਾਕਟਰ ਸਵਰਨ ਸਿੰਘ ਭਗਤ ਨੇ ਆਪਣਾ ਅਹੁਦਾ ਸੰਭਾਲਦਿਆਂ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸੋਸਾਇਟੀ ਵੱਲੋਂ ਜਿਹੜੀ ਜਿੰਮੇਵਾਰੀ ਮੈਨੂੰ ਸੌਂਪੀ ਗਈ ਹੈ ਉਹ ਜਿੰਮੇਵਾਰੀ ਮੈਂ ਪੂਰੀ ਤਨਦੇਹੀ ਦੇ ਨਾਲ ਨਿਭਾਵਾਂਗਾ। ਉਹਨਾਂ ਕਿਹਾ ਕਿ ਪੱਤਰਕਾਰਾਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਦੇ ਹਲ ਦੇ ਲਈ ਮੈਂ ਦਿਨ ਰਾਤ ਉਹਨਾਂ ਦੀ ਸੇਵਾ ਵਿੱਚ ਹਾਜ਼ਰ ਰਹਾਂਗਾ। ਡਾਕਟਰ ਸਵਰਨ ਸਿੰਘ ਨੇ ਕਿਹਾ ਕਿ ਫੀਲਡ ਵਿੱਚ ਕੰਮ ਕਰ ਰਹੇ ਪੱਤਰਕਾਰਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹ,। ਪਰ ਬੜੇ ਅਫਸੋਸ ਦੀ ਗੱਲ ਹੈ ਕਿ ਉਹਨਾਂ ਦੀਆਂ ਇਹਨਾਂ ਮੁਸ਼ਕਿਲਾਂ ਦੇ ਵੱਲ ਕਿਸੇ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ।