
ਅੰਮ੍ਰਿਤਸਰ – ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਲੁਧਿਆਣਾ ਪੱਛਮੀ ਹਲਕੇ ਦੀ ਉਪ ਚੋਣ ਲਈ ਐਲਾਨੇ ਗਏ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਅਕਾਲੀ ਆਗੂ ਹੀਰਾ ਸਿੰਘ ਗਾਬੜੀਆ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰ ਪਾਲ ਸਿੰਘ ਲਾਲੀ ਰਣੀਕੇ ਵੀ ਸਨ। ਦਰਸ਼ਨ ਕਰਨ ਉਪਰੰਤ ਐਡਵੋਕੇਟ ਘੁੰਮਣ ਨੂੰ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਰਜਿੰਦਰ ਸਿੰਘ ਰੂਬੀ ਵਲੋਂ ਸੂਚਨਾ ਕੇਂਦਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਭੇਟ ਕਰਕੇ ਸਨਮਾਨਿਤ ਕੀਤਾ ਗਿਆ।