
ਅੰਮ੍ਰਿਤਸਰ ਦੇ ਨਾਲ ਲੱਗਦੇ ਪਿੰਡ ਬਾਸਰਕੇ ਗਿੱਲਾਂ ਦੇ ਵਿੱਚ ਇੱਕ ਨੌਜਵਾਨ ਦੀ ਨਸ਼ੇ ਦੇ ਚਲਦਿਆਂ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਉਮਰ 35 ਸਾਲ ਦੱਸੀ ਜਾ ਰਹੀ ਹੈ। ਇਸ ਮੌਕੇ ਤੇ ਪਿੰਡ ਦੇ ਸਰਪੰਚ ਸਕੱਤਰ ਸਿੰਘ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਪਿੰਡ ਦੇ ਵਿੱਚ ਨਸ਼ਾ ਧੜੱਲੇ ਦੇ ਨਾਲ ਵਿਕ ਰਿਹਾ ਹੈ,ਉਨਾਂ ਦੀ ਨਸ਼ੇ ਦੀ ਵਿਕਰੀ ਕਰ ਰਹੇ ਲੋਕਾਂ ਨੂੰ ਅਪੀਲ ਹੈ ਕਿ ਉਹ ਇਹ ਮੌਤ ਦਾ ਖੇਡ ਬੰਦ ਕਰ ਦੇਣ। ਜ਼ਿਕਰ ਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਮਜੀਠਾ ਦੇ ਛੇ ਪਿੰਡਾਂ ਦੇ ਵਿੱਚ 27 ਲੋਕਾਂ ਦੀ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਦਰਦਨਾਕ ਮੌਤ ਹੋ ਗਈ ਸੀ। ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਇਨੀਆਂ ਮੌਤਾਂ ਦੇ ਬਾਵਜੂਦ ਵੀ ਅਜੇ ਤੱਕ ਪ੍ਰਸ਼ਾਸਨ ਚੋਂ ਕੰਨਾ ਨਹੀਂ ਹੋਇਆ ਅਤੇ ਅੰਮ੍ਰਿਤਸਰ ਦੇ ਲੱਗਦੇ ਸਰਹੱਦੀ ਪਿੰਡਾਂ ਦੇ ਵਿੱਚ ਨਸ਼ੇ ਦੀ ਵਿਕਰੀ ਧੜੱਲੇ ਨਾਲ ਜਾਰੀ।