
Demo Pic
ਚੰਡੀਗੜ੍ਹ- ਤਾਜਾ ਪ੍ਰਾਪਤ ਹੋਈ ਜਾਣਕਾਰੀ ਦੇ ਮੁਤਾਬਕ ਬਦਮਾਸ਼ਾਂ ਵੱਲੋਂ ਚੰਡੀਗੜ੍ਹ ਵਿਖੇ ਇੱਕ ਘਰ ਨੂੰ ਅੱਗ ਲਗਾ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧ ਵਿੱਚ ਘਰ ਦੇ ਮਾਲਕ ਵੱਲੋਂ ਪੁਲਿਸ ਨੂੰ ਸ਼ਿਕਾਇਤ ਵੀ ਕੀਤੀ ਗਈ। ਘਰ ਦੇ ਮਾਲਕ ਨੇ ਪੁਲਿਸ ਨੂੰ ਦੱਸਿਆ ਕਿ ਅਚਾਨਕ ਉਸਦੇ ਘਰ ਦੇ ਅੰਦਰ ਬਦਮਾਸ਼ ਦਾਖਲ ਹੋਏ ਅਤੇ ਉਸ ਦੇ ਘਰ ਦੇ ਉੱਤੇ ਪੈਟਰੋਲ ਛਿੜਕ ਕੇ ਉਸ ਦੇ ਘਰ ਨੂੰ ਅੱਗ ਲਗਾ ਕੇ ਫਰਾਰ ਹੋ ਗਏ। ਪੁਲਿਸ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਦੇ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਲਾਕੇ ਦੇ ਵਿੱਚ ਲੱਗੇ ਸਾਰੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ। ਪੁਲਿਸ ਦਾ ਕਹਿਣਾ ਹੈ ਕਿ ਬਹੁਤ ਜਲਦ ਬਦਮਾਸ਼ਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਘਟਨਾ ਤੋਂ ਬਾਅਦ ਇਲਾਕੇ ਦੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।