
ਆਪਣੇ ਪਰਿਵਾਰ ਦੇ ਚੰਗੇ ਭਵਿੱਖ ਦੇ ਲਈ ਕਨੇਡਾ ਗਏ 25 ਸਾਲਾ ਨੌਜਵਾਨ ਦੀ ਹਾਰਟ ਅਟੈਕ ਦੇ ਚਲਦਿਆਂ ਕਨੇਡਾ ਵਿੱਚ ਹੀ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਸੰਯਮ ਵੋਹਰਾ ਅੰਮ੍ਰਿਤਸਰ ਦੀ ਬਟਾਲਾ ਰੋਡ ਦਾ ਰਹਿਣ ਵਾਲਾ ਸੀ। ਜ਼ਿਕਰ ਯੋਗ ਹੈ ਕਿ ਉਸ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਤੇ ਪਰਿਵਾਰ ਦੇ ਵਿੱਚ ਸਿਰਫ ਮਾਂ ਅਤੇ ਇੱਕ ਭਰਾ ਹਨ। ਹੁਣ ਦੁਖਿਆਰੀ ਮਾਂ ਨੇ ਆਪਣੇ ਪੁੱਤ ਦੀ ਮ੍ਰਿਤਕ ਦੇਹ ਨੂੰ ਵਾਪਸ ਅੰਮ੍ਰਿਤਸਰ ਲਿਆਉਣ ਲਈ ਪੰਜਾਬ ਸਰਕਾਰ ਦੇ ਅੱਗੇ ਗੁਹਾਰ ਲਗਾਈ ਹੈ। ਜ਼ਿਕਰ ਯੋਗ ਹੈ ਕਿ ਕੈਨੇਡਾ ਸਰਕਾਰ ਦੇ ਵੱਲੋਂ ਮ੍ਰਿਤਕ ਸੰਯਮ ਵੋਹਰਾ ਦਾ ਸੰਸਕਾਰ ਕਰਨ ਲਈ 7000 ਡਾਲਰ ਦੀ ਮੰਗ ਕੀਤੀ ਗਈ ਹੈ। ਇਸ ਕਰਕੇ ਉਸ ਦੀ ਮਾਂ ਨੇ ਪੰਜਾਬ ਸਰਕਾਰ ਦੇ ਕੋਲੋਂ ਅਪੀਲ ਕੀਤੀ ਹੈ ਕਿ ਉਸ ਦੇ ਪੁੱਤ ਦੀ ਲਾਸ਼ ਨੂੰ ਜਲਦ ਤੋਂ ਜਲਦ ਅੰਮ੍ਰਿਤਸਰ ਵਾਪਸ ਲਿਆਂਦਾ ਜਾਵੇ ਤਾਂ ਜੋ ਉਹ ਆਪ ਆਪਣੇ ਹੱਥੀ ਉਸ ਦਾ ਸੰਸਕਾਰ ਕਰ ਸਕਣ।