
ਪੰਜਾਬ ਵਿੱਚ ਸਕੂਲਾਂ ਦੀਆਂ ਛੁੱਟੀਆਂ ਨੂੰ ਲੈ ਕੇ ਇੱਕ ਵੱਡੀ ਅਪਡੇਟ ਸਾਹਮਣੇ ਆਈ ਹੈ। ਪ੍ਰਾਪਤ ਹੋਈ ਜਾਣਕਾਰੀ ਦੇ ਮੁਤਾਬਿਕ ਪੰਜਾਬ ਦੇ ਵਿੱਚ ਲਗਾਤਾਰ ਵੱਧ ਰਹੀ ਗਰਮੀ ਦੇ ਚਲਦਿਆਂ ਸਰਕਾਰ ਪਹਿਲਾਂ ਹੀ ਛੁੱਟੀਆਂ ਅਨਾਊਂਸ ਕਰ ਸਕਦੀ ਹੈ। ਜੇਕਰ ਗੱਲ ਕਰੀਏ ਤਾਂ ਪੰਜਾਬ ਦੇ ਵਿੱਚ 25 ਤਰੀਕ ਤੋਂ ਗਰਮੀਆਂ ਦੀ ਛੁੱਟੀਆਂ ਸ਼ੁਰੂ ਹੋ ਸਕਦੀਆਂ ਹਨ। ਪੰਜਾਬ ਨੂੰ ਛੱਡ ਕੇ ਦੂਸਰੇ ਕਈ ਰਾਜਾਂ ਦੇ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪਰ ਪੰਜਾਬ ਦੇ ਵਿੱਚ ਲਗਾਤਾਰ ਵੱਧ ਰਹੀ ਗਰਮੀ ਦੇ ਬਾਵਜੂਦ ਵੀ ਅਜੇ ਤੱਕ ਪੰਜਾਬ ਸਰਕਾਰ ਵੱਲੋਂ ਛੁੱਟੀਆਂ ਦੇ ਸੰਬੰਧ ਵਿੱਚ ਕੋਈ ਵੀ ਅਪਡੇਟ ਜਾਰੀ ਨਹੀਂ ਕੀਤੀ ਗਈ।