
ਨਵੀਂ ਦਿੱਲੀ, 19 ਮਈ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਨਵੀਂ ਦਿੱਲੀ ਵਿਚ ਨਵਾਂ ਓਵਰਸੀਜ਼ ਸਿਟੀਜ਼ਨ ਆਫ਼ ਇੰਡੀਆ ਪੋਰਟਲ ਲਾਂਚ ਕੀਤਾ। ਵਿਦੇਸ਼ ਮੰਤਰਾਲੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ਦਹਾਕੇ ਵਿਚ ਮਹੱਤਵਪੂਰਨ ਤਕਨੀਕੀ ਤਰੱਕੀ ਅਤੇ ਓ.ਸੀ.ਆਈ. ਕਾਰਡ ਧਾਰਕਾਂ ਤੋਂ ਪ੍ਰਾਪਤ ਫੀਡਬੈਕ ਦੇ ਮੱਦੇਨਜ਼ਰ, ਮੌਜੂਦਾ ਕਮੀਆਂ ਨੂੰ ਦੂਰ ਕਰਨ ਅਤੇ ਉਪਭੋਗਤਾ ਅਨੁਭਵ ਨੂੰ ਵਧਾਉਣ ਲਈ ਇਕ ਨਵਾਂ ਪੋਰਟਲ ਵਿਕਸਤ ਕੀਤਾ ਗਿਆ ਹੈ।