
ਚੰਡੀਗੜ੍ਹ- ਪੰਜਾਬ ਦੇ ਵਿਦਿਆਰਥੀਆਂ ਲਈ ਖੁਸ਼ਖਬਰੀ ਆਈ ਹੈ। ਜਾਣਕਾਰੀ ਅਨੁਸਾਰ, ਸਰਕਾਰ ਨੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਦੇ ਕਾਰਨ 30 ਮਈ, ਸ਼ੁੱਕਰਵਾਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਮੇਂ ਦੌਰਾਨ ਸਕੂਲ, ਕਾਲਜ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ। ਇਸ ਦਿਨ ਪੰਜਾਬ ਸਰਕਾਰ (Punjab Govt) ਵੱਲੋਂ ਜਾਰੀ ਗਜ਼ਟਿਡ ਛੁੱਟੀਆਂ ਦੇ ਕੈਲੰਡਰ ਅਨੁਸਾਰ ਜਨਤਕ ਛੁੱਟੀ ਰਹੇਗੀ।
ਕਾਬਲੇਗੌਰ ਹੈ ਕਿ ਅਪ੍ਰੈਲ ਮਹੀਨੇ ਵਿੱਚ 7 ਗਜ਼ਟਿਡ ਛੁੱਟੀਆਂ ਸਨ, ਜਦੋਂ ਕਿ ਮਈ ਮਹੀਨੇ ਵਿੱਚ ਸਿਰਫ਼ 2 ਗਜ਼ਟਿਡ ਛੁੱਟੀਆਂ ਹਨ। ਪਹਿਲੀ ਛੁੱਟੀ ਵੀਰਵਾਰ, 1 ਮਈ ਨੂੰ ਸੀ, ਜਦੋਂ ਕਿ ਦੂਜੀ ਛੁੱਟੀ 30 ਮਈ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਕਾਰਨ ਹੈ।