
ਸ੍ਰੀ ਹਰਮੰਦਿਰ ਸਾਹਿਬ ਦੇ ਅਜਾਇਬ ਘਰ ਵਿੱਚ ਮਰਹੂਮ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਤਸਵੀਰ ਲਾਉਣ ਨੂੰ ਲੈਕੇ ਨਵਾਂ ਵਿਵਾਦ ਭੱਖ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਇਸ ਫੈਸਲੇ ‘ਤੇ ਬਲਵੰਤ ਸਿੰਘ ਰਾਜੋਆਣਾ ਨੇ ਪੱਤਰ ਲਿਖ ਕੇ ਸਖ਼ਤ ਇਤਰਾਜ਼ ਜਤਾਇਆ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੂੰ ਲਿਖੇ ਇੱਕ ਪੱਤਰ ਵਿੱਚ, ਰਾਜੋਆਣਾ ਨੇ ਇਸ ਕਦਮ ਦਾ ਵਿਰੋਧ ਕਰਦਿਆਂ ਹੋਇਆਂ ਕਿਹਾ ਕਿ ਡਾ. ਮਨਮੋਹਨ ਸਿੰਘ ਆਪਣੇ ਕਾਰਜਕਾਲ ਦੌਰਾਨ ਇੱਕ ਰਾਜਨੀਤਿਕ ਪਾਰਟੀ ਦੀ ਨੁਮਾਇੰਦਗੀ ਕਰਦੇ ਸਨ ਜਿਸਨੂੰ ਉਨ੍ਹਾਂ ਨੇ ਸਿੱਖਾਂ ਵਿਰੁੱਧ ਅੱਤਿਆਚਾਰਾਂ ਦਾ ਜ਼ਿੰਮੇਵਾਰ ਠਹਿਰਾਇਆ ਹੈ।
ਰਾਜੋਆਣਾ ਨੇ ਆਪਣੇ ਪੱਤਰ ਵਿੱਚ ਦੋਸ਼ ਲਾਇਆ ਕਿ ਕਾਂਗਰਸ ਪਾਰਟੀ ਵੇਲੇ ਮਨਮੋਹਨ ਸਿੰਘ ਪ੍ਰਧਾਨ ਮੰਤਰੀ ਸਨ, 1984 ਦੇ ਸਿੱਖ ਵਿਰੋਧੀ ਦੰਗਿਆਂ ਲਈ ਜ਼ਿੰਮੇਵਾਰ ਸਨ। ਅਜਿਹੀ ਸਥਿਤੀ ਵਿੱਚ, ਸਿੱਖਾਂ ਦੀ ਸ਼ਹਾਦਤ ਅਤੇ ਗੌਰਵ ਨੂੰ ਦਰਸਾਉਂਦੀ ਉਨ੍ਹਾਂ ਦੀ ਤਸਵੀਰ ਅਜਾਇਬ ਘਰ ਵਿੱਚ ਲਗਾਉਣਾ ਅਣਉਚਿਤ ਅਤੇ ਅਸਵੀਕਾਰਨਯੋਗ ਹੈ।
ਰਾਜੋਆਣਾ ਨੇ ਕਿਹਾ- ਡਾ. ਮਨਮੋਹਨ ਸਿੰਘ ਉਸ ਪਾਰਟੀ ਦੇ ਪ੍ਰਧਾਨ ਮੰਤਰੀ ਸਨ ਜੋ ਸਿੱਖ ਕਤਲੇਆਮ ਦੀ ਦੋਸ਼ੀ ਹੈ। ਸਿੱਖ ਅਜਾਇਬ ਘਰ ਵਿੱਚ ਉਨ੍ਹਾਂ ਦੀ ਤਸਵੀਰ ਲਗਾਉਣ ਦਾ ਕੋਈ ਜਾਇਜ਼ ਕਾਰਨ ਨਹੀਂ ਹੈ।