
ਜੰਡਿਆਲਾ ਗੁਰੂ ਤੋਂ ਅਕਾਲੀ ਦਲ ਦੇ ਮੌਜੂਦਾ ਕੌਂਸਲਰ ਹਰਜਿੰਦਰ ਸਿੰਘ ਦੀ ਅੰਮ੍ਰਿਤਸਰ ਵਿੱਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਹਰਜਿੰਦਰ ਸਿੰਘ ਨੂੰ ਛੇਹਰਟਾ ਸਾਹਿਬ ਗੁਰਦੁਆਰੇ ਨੇੜੇ ਗੋਲੀਆਂ ਮਾਰ ਦਿੱਤੀਆਂ ਗਈਆਂ। ਦੋ ਗੋਲੀਆਂ ਉਸ ਦੇ ਸਿਰ ਵਿੱਚ ਲੱਗੀਆਂ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।
ਜੰਡਿਆਲਾ ਗੁਰੂ ਤੋਂ ਅਕਾਲੀ ਦਲ ਦੇ ਮੌਜੂਦਾ ਕੌਂਸਲਰ ਹਰਜਿੰਦਰ ਸਿੰਘ ਦੀ ਅੰਮ੍ਰਿਤਸਰ ਵਿੱਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ।ਹਰਜਿੰਦਰ ਸਿੰਘ ਨੂੰ ਛੇਹਰਟਾ ਸਾਹਿਬ ਗੁਰਦੁਆਰੇ ਨੇੜੇ ਗੋਲੀਆਂ ਮਾਰ ਦਿੱਤੀਆਂ ਗਈਆਂ। ਦੋ ਗੋਲੀਆਂ ਉਸ ਦੇ ਸਿਰ ਵਿੱਚ ਲੱਗੀਆਂ। ਜਾਣਕਾਰੀ ਮਿਲੀ ਹੈ ਕਿ ਹਰਜਿੰਦਰ ਸਿੰਘ ਅੱਜ ਜੰਡਿਆਲਾ ਤੋਂ ਇੱਕ ਪਰਿਵਾਰਕ ਸਮਾਗਮ ਲਈ ਅੰਮ੍ਰਿਤਸਰ ਆਇਆ ਸੀ। ਅੰਮ੍ਰਿਤਸਰ ਦੇ ਇਤਿਹਾਸਿਕ ਨਗਰ ਛੇਹਰਟਾ ਵਿੱਚ ਦਿਨ ਦਿਹਾੜੇ ਘਟਨਾ ਵਾਪਰੀ ਹੈ।
ਮੋਟਰਸਾਈਕਲ ਉਤੇ ਆਏ ਦੋ ਹਮਲਾਵਰਾਂ ਨੇ ਤਾਬੜ-ਤੋੜ ਗੋਲੀਆਂ ਚਲਾਈਆਂ। ਕੌਂਸਲਰ ਦੇ 3 ਤੋਂ 4 ਗੋਲੀਆਂ ਵੱਜੀਆਂ। ਹਸਪਤਾਲ ਲਿਜਾਂਦੇ ਸਮੇਂ ਉਸ ਦੀ ਮੌਤ ਹੋ ਗਈ। ਦੋ ਹਮਲਾਵਰਾਂ ਵਿਚੋਂ ਇੱਕ ਨੇ ਮੋਟਰਸਾਈਕਲ ਸਟਾਰਟ ਰੱਖਿਆ ਤੇ ਦੂਸਰੇ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ।ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।