
ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਦੇ ਗੰਭੀਰ ਦੋਸ਼ਾਂ ਵਿੱਚ ਮੁਅੱਤਲ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਵਿਰੁੱਧ ਕਾਰਵਾਈ ਕਰਦਿਆਂ ਉਸਦੀ 1.35 ਕਰੋੜ ਰੁਪਏ ਤੋਂ ਵੱਧ ਦੀ ਚੱਲ ਅਤੇ ਅਚੱਲ ਜਾਇਦਾਦ ਜ਼ਬਤ ਕਰ ਲਈ ਹੈ। ਇਹ ਕਾਰਵਾਈ 2 ਅਪ੍ਰੈਲ 2025 ਨੂੰ ਪੁਲਿਸ ਸਟੇਸ਼ਨ ਕੈਨਾਲ ਕਲੋਨੀ ਵਿਖੇ ਦਰਜ ਐਫਆਈਆਰ ਨੰਬਰ 65 ਦੇ ਤਹਿਤ ਕੀਤੀ ਗਈ ਹੈ, ਜੋ ਕਿ ਐਨਡੀਪੀਐਸ ਐਕਟ ਦੀ ਧਾਰਾ 21ਬੀ, 61 ਅਤੇ 85 ਦੇ ਤਹਿਤ ਦਰਜ ਹੈ।
ਬਰਖਾਸਤ ਕਾਂਸਟੇਬਲ ਅਮਨਦੀਪ ਕੌਰ ਬਠਿੰਡਾ ਦੇ ਪਿੰਡ ਚੱਕ ਫਤਿਹ ਸਿੰਘ ਵਾਲਾ ਦੀ ਰਹਿਣ ਵਾਲੀ ਹੈ, ਜਿਸ ਨੂੰ ਪਿਛਲੇ ਦਿਨੀਂ ਮੁਅੱਤਲ ਕਰ ਦਿੱਤਾ ਗਿਆ ਸੀ। ਉਸ ਦੇ ਖਿਲਾਫ ਪ੍ਰਾਪਤ ਜਾਣਕਾਰੀ ਦੇ ਆਧਾਰ ‘ਤੇ, ਹੋਰ ਜਾਂਚ ਤੋਂ ਪਤਾ ਲੱਗਿਆ ਕਿ ਉਸ ਕੋਲ ਕਈ ਜਾਇਦਾਦਾਂ ਸਨ ਜਿਨ੍ਹਾਂ ਦੀ ਆਮਦਨ ਦਾ ਸਰੋਤ ਸਪੱਸ਼ਟ ਨਹੀਂ ਸੀ, ਅਤੇ ਸ਼ੱਕ ਸੀ ਇਹ ਜਾਇਦਾਦਾਂ ਨਸ਼ੀਲੇ ਪਦਾਰਥ ਵੇਚ ਕੇ ਬਣਾਈ ਗਈ ਸੀ।
ਪੰਜਾਬ ਪੁਲਿਸ ਦੀ ਇੰਸਟਾਕਵੀਨ ਲੇਡੀ ਕਾਂਸਟੇਬਲ ਅਮਨਦੀਪ ਕੌਰ ਨੂੰ ਸੋਮਵਾਰ ਨੂੰ ਵਿਜੀਲੈਂਸ ਟੀਮ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਹ ਗ੍ਰਿਫ਼ਤਾਰੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਕੀਤੀ ਗਈ ਹੈ। ਵਿਜੀਲੈਂਸ ਨੇ ਦਾਅਵਾ ਕੀਤਾ ਕਿ ਜਾਂਚ ਦੌਰਾਨ ਅਮਨਦੀਪ ਕੌਰ ਦੀ ਆਮਦਨ 1.08 ਕਰੋੜ ਰੁਪਏ ਪਾਈ ਗਈ ਜਦੋਂ ਕਿ ਉਸਦਾ ਖਰਚ 1.39 ਕਰੋੜ ਰੁਪਏ ਹੋਣ ਦਾ ਅਨੁਮਾਨ ਲਗਾਇਆ ਗਿਆ ਸੀ।
ਇਸ ਤੋਂ ਪਹਿਲਾਂ ਅਮਨਦੀਪ ਕੌਰ ਨੂੰ ਪੁਲਿਸ ਨੇ 2 ਅਪ੍ਰੈਲ, 2025 ਨੂੰ ਬਠਿੰਡਾ ਦੇ ਲਾਡਲੀ ਢਾਈ ਚੌਕ ਤੋਂ 17 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਵਿਭਾਗ ਨੇ ਉਸਨੂੰ ਮੁਅੱਤਲ ਕਰ ਦਿੱਤਾ। 29 ਅਪ੍ਰੈਲ ਨੂੰ ਹੀ ਅਮਨਦੀਪ ਕੌਰ ਨੂੰ ਡਰੱਗਜ਼ ਕੇਸ ਵਿੱਚ ਜ਼ਮਾਨਤ ਮਿਲ ਗਈ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।