
ਅੰਮ੍ਰਿਤਸਰ , 28 ਮਈ (ਮਿੰਟੂ ਅਰੋੜਾ )- ਛੇਹਰਟਾ ਪ੍ਰੈਸ ਵੈਲਫੇਅਰ ਸੁਸਾਇਟੀ ਦੀ ਇਕ ਹੰਗਾਮੀ ਮੀਟਿੰਗ ਮੁੱਖ ਦਫਤਰ ਛੇਹਰਟਾ ਵਿੱਖੇ ਪ੍ਰਧਾਨ ਹਰਪਾਲ ਸਿੰਘ ਭੰਗੂ, ਚੇਅਰਮੈਨ ਜਤਿੰਦਰ ਸਿੰਘ ਬੇਦੀ ਤੇ ਜਨਰਲ ਸਕੱਤਰ ਸਰਵਨ ਸਿੰਘ ਰੰਧਾਵਾ ਅਗਵਾਈ ਹੇਠ ਹੋਈ। ਜਿਸ ਵਿਚ ਉਨ੍ਹਾਂ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਵੱਲੋਂ ਪੱਤਰਕਾਰ ਨਾਲ ਬੋਲੀ ਭੱਦੀ ਸ਼ਬਦਾਵਲੀ ਦੀ ਸਖਤ ਸ਼ਬਦਾਂ ਵਿਚ ਨਿਖੇਦੀ ਕਰਦਿਆਂ ਕਿਹਾ ਕਿ ਅਕਾਲੀ ਆਗੂ ਵਲਟੋਹਾ ਇਹ ਗੱਲ ਭੁੱਲ ਗਿਆ ਹੈ ਕਿ ਜਦੋਂ-ਜਦੋਂ ਵੀ ਸ੍ਰੋਮਣੀ ਅਕਾਲੀ ਦਲ ਬਦਲ ਦੀ ਸਰਕਾਰ ਸਤਾ ਵਿਚ ਆਈ ਸੀ ਤਾਂ ਇੰਨ੍ਹਾਂ ਪੱਤਰਕਾਰਾਂ ਨੇ ਹੀ ਅਕਾਲੀ ਦਲ ਦਾ ਡੱਟ ਕੇ ਸਾਥ ਦਿੱਤਾ ਸੀ, ਪਰ ਹੁਣ ਇਸ ਅਕਾਲੀ ਆਗੂ ਦਾ ਹੰਕਾਰ ਸਿਰ ਚੜ੍ਹ ਕੇ ਬੋਲ ਰਿਹਾ ਹੈ ਅਤੇ ਉਹ ਝੂਠੀ ਸ਼ੋਹਰਤ ਹਾਸਿਲ ਕਰਨ ਲਈ ਪੱਤਰਕਾਰਾਂ ਨਾਲ ਭੱਦੀ ਸ਼ਬਦਾਵਲੀ ਵਰਤ ਕੇ ਪੱਤਰਕਾਰਾਂ ਦਾ ਅਪਮਾਨ ਕਰ ਰਿਹਾ ਹੈ।
ਉਨ੍ਹਾਂ ਅੱਗੇ ਕਿਹਾ ਕਿ 2027 ਵਿਚ ਆ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸ੍ਰੋਮਣੀ ਅਕਾਲੀ ਦਲ ਬਾਦਲ ਅਤੇ ਖਾਸ ਕਰਕੇ ਵਿਰਸਾ ਸਿੰਘ ਵਲਟੋਹਾ ਦਾ ਪੂਰਨ ਤੌਰ ‘ਤੇ ਬਾਕੀਕਾਟ ਕੀਤਾ ਜਾਵੇਗਾ ਅਤੇ ਹਰ ਥਾਂ ‘ਤੇ ਵਿਰਸਾ ਸਿੰਘ ਵਲਟੋਹਾ ਦਾ ਜੰਗੀ ਪੱਧਰ ‘ਤੇ ਵਿਰੋਧ ਕੀਤਾ ਜਾਵੇਗਾ। ਪ੍ਰਧਾਨ ਹਰਪਾਲ ਸਿੰਘ ਭੰਗੂ, ਚੇਅਰਮੈਨ ਜਤਿੰਦਰ ਸਿੰਘ ਬੇਦੀ ਅਤੇ ਜਨਰਲ ਸਕੱਤਰ ਸਰਵਨ ਸਿੰਘ ਰੰਧਾਵਾ ਨੇ ਕਿਹਾ ਕਿ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਇਹ ਗੱਲ ਚੰਗੀ ਤਰ੍ਹਾਂ ਜਾਣ ਲੈਣੀ ਚਾਹੀਦੀ ਹੈ ਕਿ ਪੱਤਰਕਾਰ ਲੋਕਤੰਤਰ ਦੇ ਚੋਥੇ ਥੰਮ ਵਜੋਂ ਜਾਣੇ ਜਾਂਦੇ ਹਨ ਅਤੇ ਪੱਤਰਕਾਰਾਂ ਨਾਲ ਕਿਸੇ ਕਿਸਮ ਦੀ ਵਧੀਕੀ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਆਗੂਆਂ ਨੇ ਇਹ ਵੀ ਕਿਹਾ ਕਿ ਜਲਦ ਹੀ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਦਾ ਛੇਹਰਟਾ ਚੌਂਕ ‘ਚ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।