
ਪੰਜਾਬ ਵਿਚ ਆਈ ਦਿਨ ਹਾਦਸਿਆਂ ਦੀਆਂ ਖ਼ਬਰਾਂ ਸੁਰਖੀਆਂ ਬਣਦੀਆਂ ਰਹਿੰਦੀਆਂ ਹਨ। ਆਏ ਦਿਨ ਸੜਕੀ ਅਤਵਾਦ ਲੋਕਾਂ ਦੀਆਂ ਜਾਨਾਂ ਲੈਂਦਾ ਰਹਿੰਦਾ ਹੈ। ਅੱਜ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਥੋੜਾ ਸਮਾਂ ਪਹਿਲਾਂ ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੀ ਬੱਸ ਦੀ ਜੰਡਿਆਲਾ ਗੁਰੂ ਨੇੜੇ ਟਰੱਕ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿਚ ਕਈ ਸਵਾਰੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਜ਼ਖ਼ਮੀਆਂ ਸਵਾਰੀਆਂ ਨੂੰ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਹੈ।