
ਜਲੰਧਰ, 4 ਜੂਨ-ਜਲੰਧਰ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਪੁੱਜੇ ਹਨ। ਉਹ ਅੱਜ ਪੀ.ਏ.ਪੀ. ਪਹੁੰਚੇ। ਜਿਥੇ ਉਨ੍ਹਾਂ ਨੇ ਨਸ਼ੇ ਦੀ ਦੁਰਵਰਤੋਂ ਵਿਰੁੱਧ ਕਾਰਵਾਈ ਬਾਰੇ ਗੱਲ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਨਸ਼ੇ ਦੀ ਦੁਰਵਰਤੋਂ ਵਿਰੁੱਧ ਕਾਰਵਾਈ ਵਿਚ ਹੁਣ ਤੱਕ 13 ਹਜ਼ਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੌਰਾਨ 5 ਹਜ਼ਾਰ ਤੋਂ ਵੱਧ ਨਸ਼ੇੜੀਆਂ ਨੂੰ ਨਸ਼ਾ ਛੁਡਾਊ ਕੇਂਦਰ ਵਿਚ ਦਾਖਲ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਹੁਣ ਵੱਡੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਡੀ.ਜੀ.ਪੀ. ਨੇ ਕਿਹਾ ਕਿ ਇਸ ਕਾਰਵਾਈ ਤਹਿਤ ਕਿਸੇ ਨੂੰ ਵੀ ਨਿਸ਼ਾਨਾ ਨਹੀਂ ਬਣਾਇਆ ਜਾ ਰਿਹਾ, ਸਗੋਂ ਛੋਟੇ ਨਸ਼ਾ ਤਸਕਰਾਂ ਦੀ ਮਦਦ ਨਾਲ ਵੱਡੇ ਤਸਕਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।